ਨਾਭਾ-ਭਵਾਨੀਗੜ੍ਹ ਰੋਡ ’ਤੇ ਫਲਾਈਓਵਰ ਦੀ ਮੁਰੰਮਤ ਦਾ ਵਿਧਾਇਕ ਦੇਵ ਮਾਨ ਨੇ ਲਿਆ ਜਾਇਜ਼ਾ
ਨਾਭਾ/ ਪਟਿਆਲਾ ,21 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ /ਚਮਕੌਰ ਸਿੰਘ ਨਾਭਾ ):- ਨਾਭਾ-ਭਵਾਨੀਗੜ੍ਹ ਰੋਡ ’ਤੇ ਭਵਾਨੀਗੜ੍ਹ, ਨਾਭਾ ਅਤੇ ਮੰਡੀ ਗੋਬਿੰਦਗੜ੍ਹ...
ਨਾਭਾ/ ਪਟਿਆਲਾ ,21 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ /ਚਮਕੌਰ ਸਿੰਘ ਨਾਭਾ ):- ਨਾਭਾ-ਭਵਾਨੀਗੜ੍ਹ ਰੋਡ ’ਤੇ ਭਵਾਨੀਗੜ੍ਹ, ਨਾਭਾ ਅਤੇ ਮੰਡੀ ਗੋਬਿੰਦਗੜ੍ਹ...
ਦੋਰਾਹਾ/ ਖੰਨਾ, 20 ਸਤੰਬਰ ( ਪ੍ਰੋਫੈਸਰ ਅਵਤਾਰ ਸਿੰਘ):- ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ ਅੰਡਰ 17 ਲੜਕਿਆਂ ਦੀ ਹਾਕੀ ਟੀਮ ਨੇ ਮਹਿਤਾ ਅੰਮ੍ਰਿਤਸਰ ਵਿਖੇ ਮਿਤੀ 10 ਸਤੰਬਰ,2026 ਤੋਂ 15 ਸਤੰਬਰ,2026 ਤੱਕ ਕਰਵਾਏ ਗਏ ਸੀ.ਬੀ.ਐੱਸ.ਈ ਨਾਰਥ ਜੋ਼ਨ ਹਾਕੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ| ਇਸ ਟੂਰਨਾਮੈਂਟ ਵਿੱਚ ਪੰਜਾਬ,ਹਰਿਆਣਾ ਅਤੇ ਜੰਮੂ- ਕਸ਼ਮੀਰ ਦੀਆਂ 14 ਟੀਮਾਂ ਨੇ ਭਾਗ ਲਿਆ| ਇਹਨਾਂ ਸਖ਼ਤ ਮੁਕਾਬਲਿਆਂ ਵਿੱਚੋਂ ਸਕੂਲ ਦੇ ਖਿਡਾਰੀ ਕਰਨਵੀਰ ਸਿੰਘ ਨੂੰ 'ਬੈਸਟ ਡਿਫੈਂਡਰ' ਦੇ ਖਿਤਾਬ ਨਾਲ਼ ਨਿਵਾਜਿਆ ਗਿਆ| ਇਸ ਸ਼ਾਨਦਾਰ ਸਫਲਤਾ 'ਤੇ ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ| ਖਿਡਾਰੀਆਂ ਨੂੰ ਵਧਾਈ ਦਿੰਦਿਆਂ ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਨੇ ਤਿੰਨ ਰਾਜਾਂ ਦੀਆਂ 14 ਟੀਮਾਂ ਦੇ ਮੁਕਾਬਲੇ ਜੋ ਮੱਲ ਮਾਰੀ ਹੈ, ਉਸ 'ਤੇ ਪੂਰੀ ਪ੍ਰਬੰਧਕ ਕਮੇਟੀ ਨੂੰ ਬਹੁਤ ਮਾਣ ਹੈ| ਉਹਨਾਂ ਨੇ ਕਿਹਾ ਖੇਡਾਂ ਬੱਚਿਆਂ ਨੂੰ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਕਰਨਾ ਸਿਖਾਉਂਦੀਆਂ ਹਨ। ਸਕੂਲ ਡਾਇਰੈਕਟਰ ਰੂਪਿੰਦਰ ਕੌਰ ਬਰਾੜ ਨੇ ਖਿਡਾਰੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਤੀਸਰਾ ਸਥਾਨ ਹਾਸਲ ਕਰਨਾ ਸਕੂਲ ਲਈ ਇੱਕ ਵੱਡੀ ਪ੍ਰਾਪਤੀ ਹੈ| ਇਸ ਦੇ ਨਾਲ਼ ਹੀ ਉਹਨਾਂ ਨੇ ਕਿਹਾ ਕਿ ਕਰਨਵੀਰ ਸਿੰਘ ਦੀ 'ਬੈਸਟ ਡਿਫੈਂਡਰ' ਵਜੋਂ ਚੋਣ ਹੋਣਾ ਸਾਡੇ ਲਈ ਹੋਰ ਵੀ ਮਾਣ ਵਾਲ਼ੀ ਗੱਲ ਹੈ,ਜੋ ਬਾਕੀ ਖਿਡਾਰੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ| ਸਕੂਲ ਪ੍ਰਿੰਸੀਪਲ ਡਾ. ਡੀ.ਪੀ.ਠਾਕੁਰ ਨੇ ਖਿਡਾਰੀਆਂ ਅਤੇ ਟੀਮ ਕੋਚ ਦੀ ਸ਼ਲਾਘਾ ਕਰਦੇ ਹੋਏ ਕਿਹਾ ਇਹ ਸਫ਼ਲਤਾ ਬੱਚਿਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਅਤੇ ਸਾਡੇ ਕੋਚ ਤਲਵਿੰਦਰ ਸਿੰਘ ਦੀ ਯੋਗ ਅਗਵਾਈ ਦਾ ਨਤੀਜਾ ਹੈ| ਸਕੂਲ ਪ੍ਰਬੰਧਕ ਕਮੇਟੀ ਵੱਲੋਂ ਭਵਿੱਖ ਵਿੱਚ ਵੀ ਇਹਨਾਂ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਵਧਣ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਖੰਨਾ / ਲੁਧਿਆਣਾ,17 ਸਤੰਬਰ ( ਪੋ੍ਫੈਸਰ ਅਵਤਾਰ ਸਿੰਘ ):- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਗੁਰਦਰਸ਼ਨ ਕੌਰ ਦੇ...
ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ’ਤੇ ਖੁੱਲ੍ਹ ਕੇ ਗੱਲ ਕਰਨਾ ਸਮੇਂ ਦੀ ਲੋੜ ਹੈ-- ਡਾ.ਗਗਨਦੀਪ ਸਿੰਘ ਬੀਜਾ/ ਖੰਨਾ, 17 ਸਤੰਬਰ...
ਖੰਨਾ/ ਲੁਧਿਆਣਾ, 28 ਅਗਸਤ ( ਮਨਦੀਪ ਸਿੰਘ ਗੋਸਲਾਂ/ਜਸਕਰਨ ਸਿੰਘ ):-ਬਾਰ ਐਸੋਸੀਏਸ਼ਨ ਦੀਆਂ 2026 ਚੋਣਾਂ ਦੀਆਂ ਨਾਮਜਦਗੀਆਂ ਦੀ ਤਰੀਕ 29 ਅਗਸਤ...
ਬੀਜਾ/ ਖੰਨਾ, 26 ਅਗਸਤ ( ਪੋ੍ਫੈਸਰ ਅਵਤਾਰ ਸਿੰਘ ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ...
ਖੰਨਾ/ਲੁਧਿਆਣਾ, 25 ਅਗਸਤ ( ਪੋ੍ਫੈਸਰ ਅਵਤਾਰ ਸਿੰਘ / ਜਸਕਰਨ ਸਿੰਘ ਭੁਮੱਦੀ ):-ਮਾਨਯੋਗ ਐਕਸੀਅਨ ਸ੍ਰੀ ਮੋਹਿਤ ਸਿੰਘਲਾ, ਖੇਤਰੀ ਦਫ਼ਤਰ ਫਤਿਹਗੜ੍ਹ ਸਾਹਿਬ,...
ਦੋਰਾਹਾ / ਲੁਧਿਆਣਾ, 23 ਅਗਸਤ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਮਿਤੀ 22 ਅਗਸਤ,2026...
ਲੁਧਿਆਣਾ, 22 ਅਗਸਤ ( ਪੋ੍ਫੈਸਰ ਅਵਤਾਰ ਸਿੰਘ/ ਜਸਕਰਨ ਸਿੰਘ ਭੁਮੱਦੀ):-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਐਸ.ਆਈ.ਆਰ.-2026...
Ludhiana, August 20 ( Prof. Avtar Singh ):-An awareness programme under RBI E-Baat was organised at Village Mattewara, Ludhiana, to...