ਖੰਨਾਂ, 15 ਜੂਨ ( ਪੋ੍ਫੈਸਰ ਅਵਤਾਰ ਸਿੰਘ / ਜਸਕਰਨ ਸਿੰਘ ਭੁਮੱਦੀ ):- ਮਾਣਯੋਗ ਕੈਬਨਿਟ ਮੰਤਰੀ, ਸਥਾਨਕ ਸਰਕਾਰ ਪੰਜਾਬ, ਮਾਣਯੋਗ ਸਕੱਤਰ, ਸਥਾਨਕ ਸਰਕਾਰ ਪੰਜਾਬ ਅਤੇ ਮਾਣਯੋਗ ਡਾਇਰੈਕਟਰ, ਸਥਾਨਕ ਸਰਕਾਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਅੱਜ ਸ੍ਰੀ ਅਮਿਤ ਕੁਮਾਰ ਬੱਬੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਵੱਲੋਂ ਨਗਰ ਕੌਂਸਲ ਖੰਨਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਵੱਲੋਂ ਉਨ੍ਹਾਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਵਾਇਆ ਗਿਆ। ਦੌਰਾਨ ਚੈਕਿੰਗ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ, ਸਟ੍ਰੀਟ ਲਾਈਟਾਂ, ਸੀਵਰੇਜ ਪ੍ਰਬੰਧ ਅਤੇ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਫ਼ੀਲਡ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਅਤੇ ਉਨ੍ਹਾਂ ਨੂੰ ਅਲਾਟ ਕੀਤੀਆਂ ਡਿਊਟੀਆਂ ਦੀ ਵੀ ਜਾਂਚ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਰੋਜ਼ ਫ਼ੀਲਡ ਵਿੱਚ ਰਹਿ ਕੇ ਸਫ਼ਾਈ ਅਤੇ ਨਾਗਰਿਕ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਤੇ ਸਵੀਤਾ ਸਵੀਤਾ ਜੋਸ਼ੀ ਸੈਨੀਟਰੀ ਇੰਸਪੈਕਟਰ ਸੁਖਦੇਵ ਸਿੰਘ ਸੈਨੀਟਰੀ ਇੰਸਪੈਕਟਰ , ਸੰਦੀਪ ਸਿੰਘ ਜੇਈ, ਅਸ਼ਵਨੀ ਕੁਮਾਰ ਆਸ਼ੂ ਵਰਕ ਕਲਰਕ , ਗੁਰਦਰਸ਼ਨ ਕੁਮਾਰ ਇੰਚਾਰਜ, ਹਿੰਮਤ ਸਿੰਘ ਖਟੜਾ ਸੈਨੀਟੇਸ਼ਨ ਸੁਪਰਵਾਈਜਰ, ਆਦਿ ਹਾਜਰ ਸਨ।
