ਪੰਜਾਬ ਦੇ ਸਾਰੇ ਵਕੀਲਾਂ ਦੇ ਚੈਂਬਰਾਂ ਨੂੰ ਕਮਰਸ਼ੀਲ ਟੈਰਿਫ ਤੋਂ ਮੁਕਤ ਕਰਨ ਲਈ ਬਿਜਲੀ ਬੋਰਡ (PSPCL)ਵਲੋਂ ਸਖ਼ਤ ਨਿਰਦੇਸ਼ ਜਾਰੀ

Report:- Prof. A. Singh

ਚੰਡੀਗੜ੍ਹ ,18 ਜੁਲਾਈ : -ਮੁੱਖ ਮੰਤਰੀ ਸ: ਭਗਵੰਤ ਸਿੰਘ ਦੀ ਅਗਵਾਈ ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵਲੋਂ ਸੂਬੇ ਭਰ ਦੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨਾਲ ਰਜਿਸਟਰਡ ਵਕੀਲਾਂ ਦੇ ਚੈਂਬਰ, ਜੋ ਕੋਰਟ ਕੰਪਲੈਕਸਾਂ ਵਿੱਚ ਸਥਿਤ ਹਨ ਅਤੇ ਸਿਰਫ਼ ਵਕਾਲਤ ਦੇ ਪੇਸ਼ੇ ਲਈ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਘਰੇਲੂ ਸਪਲਾਈ ਦੇ ਟੈਰਿਫ ਦਾ ਲਾਭ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪਰੰਤੂ ਇਸ ਪ੍ਰਕਿਰਿਆ ਦੀ ਪਾਲਣਾ ਨੂੰ ਲੈ ਕੇ ਵਿਭਾਗ ਦੇ ਫ਼ੀਲਡ ਇੰਜ ਦੀਆਂ ਆ ਰਹੀਆਂ ਸ਼ਿਕਾਇਤਾਂ ਅਤੇ ਕੰਮ ਦੀ ਢਿੱਲੀ ਪ੍ਰਕਿਰਿਆ ਦੀਆਂ ਸ਼ਿਕਾਇਤਾਂ ਆਉਣ ਉਪਰੰਤ ਸਖ਼ਤੀ ਕਰਦਿਆਂ ਸੀਐਮਡੀ ਡਾ. ਬਸੰਤ ਗਰਗ ਵਲੋਂ ਸਬ ਡਿਵਿਜ਼ਨ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਅਰਜ਼ੀਕਰਤਾ ਵਲੋਂ ਅਰਜ਼ੀ ਪ੍ਰਾਪਤ ਹੋਣ ਉਪਰੰਤ ਦੋ ਦਿਨਾਂ ਦੇ ਅੰਦਰ ਪ੍ਰਕ੍ਰਿਆ ਨਿਪਟਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ | ਦੱਸਣਯੋਗ ਹੈ ਕਿ ਚੈਂਬਰਾਂ ਤੇ ਲੱਗਦੇ ਕਮਰਸ਼ੀਲ ਟੈਰਿਫ ਨੂੰ ਘਰੇਲੂ ਟੈਰਿਫ ਵਿਚ ਬਦਲਣ ਦੀ ਮੰਗ ਨੂੰ ਲੈ ਕੇ ਸੂਬੇ ਭਰ ਦੇ ਵਕੀਲਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂ ਕਰਵਾਇਆ ਗਿਆ ਸੀ ਜਿਸ ਤਹਿਤ ਸੂਬਾ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਸੀ |

 

 

Leave a Reply

Your email address will not be published. Required fields are marked *

error: Content is protected !!