ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀ ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਲੁਧਿਆਣਾ/ਦੋਰਾਹਾ ,23 ਜੁਲਾਈ ( ਪੋ੍ਫੈਸਰ ਅਵਤਾਰ ਸਿੰਘ ):- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਹੋਣਹਾਰ ਵਿਦਿਆਰਥੀ ਅਮਨਦੀਪ ਸਿੰਘ ਬੀ.ਏ. ਭਾਗ ਤੀਜਾ ਨੇ ਸਰਕਾਰੀ ਕਾਲਜ ਲੁਧਿਆਣਾ ਈਸਟ ਵੱਲੋਂ ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਕਵਿਤਾ ਉਚਾਰਨ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਸ਼ਾਨਦਾਰ ਸਫ਼ਲਤਾ ਵਿੱਚ ਸੰਗੀਤ ਵਿਭਾਗ ਦੇ ਪ੍ਰੋ. ਰਾਮਪਾਲ ਬੰਗਾ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸੋਮਪਾਲ ਹੀਰਾ ਦਾ ਅਹਿਮ ਯੋਗਦਾਨ ਰਿਹਾ। ਦੋਵਾਂ ਵਿਭਾਗਾਂ ਦੇ ਅਧਿਆਪਕਾਂ ਦੀ ਸਾਂਝੀ ਮਿਹਨਤ, ਯੋਗ ਮਾਰਗਦਰਸ਼ਨ ਅਤੇ ਨਿਰੰਤਰ ਪ੍ਰੇਰਣਾ ਸਦਕਾ ਵਿਦਿਆਰਥੀ ਨੇ ਇਹ ਮਾਣਮੱਤੀ ਜਿੱਤ ਪ੍ਰਾਪਤ ਕੀਤੀ ਹੈ।

ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸੰਬੰਧਿਤ ਅਧਿਆਪਕਾਂ ਅਤੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ।

Leave a Reply

Your email address will not be published. Required fields are marked *

error: Content is protected !!