ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵੱਲੋਂ ਨਵੇਂ ਅਕਾਦਮਿਕ ਸੈਸ਼ਨ(2026-27)  ਤੋਂ ਬੀ.ਐੱਸ.ਸੀ. (ਏ.ਆਈ. ਅਤੇ ਮਸ਼ੀਨ ਲਰਨਿੰਗ) ਦਾ ਨਵਾਂ ਕੋਰਸ ਸ਼ੁਰੂ ਕੀਤਾ ਗਿਆ

ਦੋਰਾਹਾ / ਲੁਧਿਆਣਾ,08 ਅਗਸਤ ( ਪੋ੍ਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵੱਲੋਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਯੋਗ ਅਗਵਾਈ ਹੇਠ ਵਿੱਦਿਅਕ ਵਰ੍ਹੇ (2026-27) ਤੋਂ ਬੀ.ਐੱਸ.ਸੀ. (ਏ.ਆਈ. ਅਤੇ ਮਸ਼ੀਨ ਲਰਨਿੰਗ) ਦਾ ਨਵਾਂ ਉੱਨਤ ਕੋਰਸ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਕੋਰਸ ਨੂੰ ਚਲਾਉਣ ਲਈ ਕਾਲਜ ਨੇ ਪੰਜਾਬ ਯੂਨੀਵਰਸਿਟੀ ਤੋਂ ਲੜੀਂਦੀ ਮਾਨਤਾ ਵੀ ਪ੍ਰਾਪਤ ਕਰ ਲਈ ਹੈ। ਜ਼ਿਕਰ ਯੋਗ ਹੈ ਕਿ ਇਹ ਕੋਰਸ ਦੋਰਾਹਾ ਇਲਾਕੇ ਦੇ ਸ਼ਹਿਰੀ ਅਤੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਯੁੱਗ ਦੇ ਹਾਣ ਦਾ ਬਣਾਉਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਉਪਲੱਬਧ ਕਰਵਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਕਾਲਜ ਵਿਖੇ ਜਾਂ ਆਨਲਾਈਨ ਵੈੱਬਸਾਈਟ (www.gnncdoraha.edu.in) ਰਾਹੀਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲੈਣ ਲਈ ਵਿਦਿਆਰਥੀ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਗੁਰਦੀਪ ਸਿੰਘ ਅਤੇ ਪ੍ਰੋ. ਹਰਦੀਪ ਕੌਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।

ਇਸ ਨਵੇਂ ਕੋਰਸ ਨੂੰ ਸ਼ੁਰੂ ਕਰਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਨੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਅਤੇ ਸਮੂਹ ਕਾਲਜ ਸਟਾਫ਼ ਦੇ ਉੱਦਮ ਅਤੇ ਯਤਨਾਂ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *

error: Content is protected !!