ਸੀਆਈਡੀ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਖੰਨਾਂ ਨੂੰ ਸੁਤੰਤਰਤਾ ਦਿਵਸ-2026 ਮੌਕੇ ਸ਼ਾਨਦਾਰ ਪੁਲਿਸ ਸੇਵਾਵਾਂ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਮਿਲੇਗਾ ਮੁੱਖ ਮੰਤਰੀ ਮੈਡਲ

ਸੀਆਈਡੀ ਦੇ ਏਆਈਜੀ ਰਮਨੀਸ਼ ਚੌਧਰੀ ਨੇ ਦਿੱਤੀ ਵਧਾਈ

ਲੁਧਿਆਣਾ / ਚੰਡੀਗੜ੍ਹ, 12 ਅਗਸਤ ( ਪ੍ਰੋਫੈਸਰ ਅਵਤਾਰ ਸਿੰਘ ):-ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ-2026 ਦੇ ਮੌਕੇ ’ਤੇ ਸੀਆਈਡੀ ਲੁਧਿਆਣਾ ਵਿਖੇ ਤਾਇਨਾਤ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਪੁਲਿਸ ਸੇਵਾ, ਡਿਊਟੀ ਪ੍ਰਤੀ ਸਮਰਪਣ, ਤਨਦੇਹੀ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਵੱਕਾਰੀ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਮਾਣਮੱਤੀ ਉਪਲਬਧੀ ’ਤੇ ਸੀਆਈਡੀ ਦੇ ਏਆਈਜੀ ਲੁਧਿਆਣਾ ਰਮਨੀਸ਼ ਚੌਧਰੀ ਨੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਫਰਜ਼ ਪ੍ਰਤੀ ਵਚਨਬੱਧਤਾ ਅਤੇ ਪੁਲਿਸ ਸੇਵਾ ਪ੍ਰਤੀ ਸਮਰਪਿਤ ਭਾਵਨਾ ਦੀ ਪ੍ਰਤੱਖ ਮਿਸਾਲ ਹੈ।

ਸੀਆਈਡੀ ਦੇ ਏਆਈਜੀ ਰਮਨੀਸ਼ ਚੌਧਰੀ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਨਾਲ ਪੁਲਿਸ ਫੋਰਸ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਵੱਕਾਰੀ ਸਨਮਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਵੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸੀਆਈਡੀ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਭਵਿੱਖ ਵਿੱਚ ਵੀ ਇਸੇ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਹੋਏ ਪੁਲਿਸ ਵਿਭਾਗ ਦਾ ਨਾਮ ਰੌਸ਼ਨ ਕਰਨਗੇ।

Leave a Reply

Your email address will not be published. Required fields are marked *

error: Content is protected !!