ਖੰਨਾਂ ਤੋਂ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ  ਸਾਥੀਆਂ ਸਮੇਤ ਹੋਏ ਸ਼ਾਮਲ

ਖੰਨਾਂ / ਲੁਧਿਆਣਾ, 15 ਅਗਸਤ: ( ਪ੍ਰੋਫੈਸਰ ਅਵਤਾਰ ਸਿੰਘ ) :-ਖੰਨਾਂ ਹਲਕੇ ਤੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਜੀ ਨੂੰ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਨੇ ਈਸੜੂ ਵਿਖੇ ਬਾਪੂ ਤਰਸੇਮ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਗੋਆ ਦੇ ਮਹਾਨ ਸ਼ਹੀਦ ਸ. ਕਰਨੈਲ ਸਿੰਘ ਈਸੜੂ ਅਤੇ ਕਿਸਾਨੀ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨੀ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਜੀ ਦੀ ਸੋਚ ਅਤੇ ਕੁਰਬਾਨੀ ਨੂੰ ਸਿਜਦਾ ਕਰਦਿਆਂ ਲੋਕ ਹਿੱਤਾਂ ਲਈ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਕੰਮ ਕਰਨਗੇ।

ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਖੰਨਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ ਰੁਪਾਲੋ, ਹਲਕਾ ਇੰਚਾਰਜ ਪਾਇਲ, ਗੁਰਪ੍ਰੀਤ ਸਿੰਘ ਭੱਟੀ, ਅਮਰਿੰਦਰ ਸਿੰਘ ਲਿਬੜਾ, ਰਾਜਵਿੰਦਰ ਸਿੰਘ ਲਿਬੜਾ, ਨਿਰਭੈ ਸਿੰਘ ਮਾਲੋਵਾਲ, ਭੁਪਿੰਦਰ ਸਿੰਘ ਲਿਬੜਾ, ਦਿਲਪ੍ਰੀਤ ਸਿੰਘ ਢਿੱਲੋਂ ਅਤੇ ਨਾਜ਼ਰ ਸਿੰਘ ਢਿੱਲੋਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!