ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਤੀਜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਨੰਨੇ ਮੁੰਨੇ ਬੱਚਿਆਂ ਨੇ ਸਭ ਦਾ ਦਿਲ ਮੋਹਿਆ

ਦੋਰਾਹਾ / ਲੁਧਿਆਣਾ, 23 ਅਗਸਤ ( ਪ੍ਰੋਫੈਸਰ ਅਵਤਾਰ ਸਿੰਘ  ):-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਮਿਤੀ 22 ਅਗਸਤ,2026 ਨੂੰ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ ।ਸਾਉਣ ਮਹੀਨੇ ਦੀ ਮੱਸਿਆ ਤੋਂ ਬਾਅਦ ਤੀਜੇ ਦਿਨ ਭਾਵ ਚਾਨਣੀ ਤੀਜ ਤੋਂ ਤੀਆਂ ਸ਼ੁਰੂ ਹੁੰਦੀਆਂ ਹਨ ਤੇ ਲਗਭਗ ਤੇਰਾਂ ਦਿਨ ਚੱਲਦੀਆਂ ਹਨ ਅਰਥਾਤ ਰੱਖੜੀ ਤੱਕ ਚੱਲਦੀਆਂ ਹਨ।ਇਹ ਤਿਉਹਾਰ ਖ਼ਾਸ ਤੌਰ ਤੇ ਇਸਤਰੀਆਂ (ਤੀਆਂ) ਦਾ ਤਿਉਹਾਰ ਹੈ।ਇਸ ਲਈ ਹਰ ਸਾਲ ਦੀ ਤਰਾਂ੍ਹ ਇਸ ਵਾਰ ਵੀ ਸਕੂਲ ਵੱਲੋਂ ਵਿਦਿਆਰਥਣਾਂ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ.ਡੀ.ਪੀ. ਠਾਕੁਰ ਦੁਆਰਾ ਤੀਜ ਮੇਲੇ ਦਾ ਅਗਾਜ ਕੀਤਾ ਗਿਆ।ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲੋਕ-ਨਾਚ ਅਤੇ ਲੋਕ-ਗੀਤਾਂ ਦੁਆਰਾ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਗਈ।

ਇਸ ਪ੍ਰੋਗਰਾਮ ਦੌਰਾਨ  ਤ੍ਰਿੰਝਣ, ਪੰਜਾਬੀ ਰਸੋਈ, ਪੀਂਘਾਂ, ਵਣਜਾਰਾ ਆਦਿ ਦ੍ਰਿਸ਼ ਸਭ ਲਈ ਆਕਰਸ਼ਣ ਦਾ ਕੇਂਦਰ ਸਨ।ਇਸ ਦਿਨ ਸਾਰੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵੇ ਵਿੱਚ ਫਬੀਆਂ ਹੋਈਆਂ ਸਨ ਜਿਸ ਵਿਚੋˆ ਪੰਜਾਬੀ ਸੱਭਿਆਚਾਰ ਦੀ ਝਲਕ ਨਜ਼ਰ ਆ ਰਹੀ ਸੀ।ਸਕੂਲ ਵੱਲੋˆ ਬੱਚਿਆਂ ਦੇ ਖਾਣ-ਪੀਣ ਲਈ ਤਰ੍ਹਾਂ-ਤਰ੍ਹਾਂ ਦੇ ਸਟਾਲ ਅਤੇ ਝੂਟਣ ਲਈ ਪੀˆਘਾਂ ਦਾ ਪ੍ਰਬੰਧ ਕੀਤਾ ਗਿਆ ਸੀ। ਬੱਚਿਆਂ ਨੇ ਖਾ-ਪੀ ਕੇ ਅਤੇ ਗਿੱਧੇ-ਭੰਗੜੇ ਪਾ ਕੇ ਖੂਬ ਆਨੰਦ ਮਾਣਿਆ ਜੋ ਉਹਨਾਂ ਲਈ ਅਭੁੱਲ ਯਾਦ ਬਣ ਗਿਆ ।ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਸ.ਹਰਪ੍ਰਤਾਪ ਸਿੰਘ ਬਰਾੜ, ਸਕੂਲ ਡਾਇਰੈਕਟਰ ਰੂਪਿੰਦਰ ਕੌਰ ਬਰਾੜ ਤੇ ਸਾਰੇ ਕਮੇਟੀ ਮੈਂਬਰਾਂ ਨੇ ਇਸ ਮੌਕੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਪ੍ਰਿੰਸੀਪਲ ਡਾ.ਡੀ.ਪੀ ਠਾਕੁਰ, ਅਧਿਆਪਕਾਂ ਅਤੇ ਵਿਦਿਆਰਥਣਾਂ ਦੁਆਰਾ ਆਯੋਜਿਤ ਕੀਤੇ ਗਏ, ਇਸ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ। ਪ੍ਰੋਗਰਾਮ ਦੀ ਸਮਾਪਤੀ ਸਮੇˆ ਸਕੂਲ ਪ੍ਰਿੰਸੀਪਲ ਡਾ.ਡੀ.ਪੀ ਠਾਕੁਰ ਨੇ ਕਮੇਟੀ ਮੈਂਬਰ ਇੰਦਰ ਸਿੰਘ, ਰਵਿੰਦਰ ਸਿੰਘ ਮਲਹਾਂਸ, ਕਾਲਜ ਪ੍ਰਿੰਸੀਪਲ ਸਰਵਜੀਤ ਕੌਰ ਬਰਾੜ ਦੁਆਰਾ ਆਪਣਾ ਕੀਮਤੀ ਸਮਾਂ ਦੇਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਧੀਆਂ ਦੇ ਰੂਪ ਵਿੱਚ ਧਰਤੀ ਉੱਤੇ ਸਵਰਗ ਉਤੱਰ ਆਇਆ ਹੋਵੇ।ਇਸ ਦੇ ਨਾਲ ਹੀ ਉਹਨਾਂ ਨੇ ਪ੍ਰੋਗਰਾਮ ਦੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਨ ‘ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਲਗਾਤਾਰ ਹੁੰਦੇ ਰਹਿਣਗੇ ਜੋ ਕਿ ਨਵੀˆ ਪੀੜ੍ਹੀ ਨੂੰ ਅਮੀਰ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ।

Leave a Reply

Your email address will not be published. Required fields are marked *

error: Content is protected !!