ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਯੋਗ ਪ੍ਰੇਰਣਾ ਅਤੇ ਵਣਜ ਵਿਭਾਗ ਦੇ ਮੁਖੀ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ‘ਵਿਸ਼ਵ ਉੱਦਮੀ ਦਿਵਸ’ ਉਤਸ਼ਾਹਪੂਰਵਕ ਮਨਾਇਆ ਗਿਆ

ਦੋਰਾਹਾ / ਲੁਧਿਆਣਾ,04 ਅਕਤੂਬਰ ( ਪੋ੍ਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਪੋਸਟ-ਗ੍ਰੈਜੂਏਟ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ ‘ਵਿਸ਼ਵ ਉੱਦਮੀ ਦਿਵਸ’ ਨੂੰ ਸਮਰਪਿਤ ‘ਵੱਡੇ ਉੱਦਮੀਆਂ ਦੀਆਂ ਸਫਲਤਾ ਦੀਆਂ ਕਹਾਣੀਆਂ’ ਵਿਸ਼ੇ ਉੱਤੇ ਇੱਕ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਯੋਗ ਪ੍ਰੇਰਣਾ ਅਤੇ ਵਣਜ ਵਿਭਾਗ ਦੇ ਮੁਖੀ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਪ੍ਰਸਿੱਧ ਉੱਦਮੀਆਂ ਦੇ ਜੀਵਨ ਸੰਘਰਸ਼, ਪ੍ਰੇਰਨਾਦਾਇਕ ਸਫ਼ਰ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਾ, ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਬੁਲੰਦ ਕਰਨਾ ਅਤੇ ਉਨ੍ਹਾਂ ਵਿੱਚ ਉੱਦਮੀ ਸੋਚ ਨੂੰ ਪ੍ਰਫੁੱਲਤ ਕਰਨਾ ਸੀ। ਇਸ ਅੰਤਰ-ਕਲਾਸ ਮੁਕਾਬਲੇ ਵਿੱਚ ਬੀ.ਕਾਮ, ਬੀ.ਬੀ.ਏ ਅਤੇ ਐੱਮ.ਕਾਮ  ਦੇ ਕੁੱਲ 11 ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਮੋਹਰੀ ਉੱਦਮੀਆਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਪੇਸ਼ ਕੀਤੀਆਂ। ਇਸ ਮੁਕਾਬਲੇ ਵਿੱਚ ਖੁਸ਼ਮਿੰਦਰ ਸਿੰਘ ਅਤੇ ਤਾਨਿਸ਼ ਬੀ.ਕਾਮ ਭਾਗ ਤੀਜਾ ਨੇ ਪਹਿਲਾ ਸਥਾਨ, ਸਿਮਰਨਜੋਤ ਕੌਰ ਬੀ.ਕਾਮ ਭਾਗ ਤੀਜਾ ਨੇ ਦੂਸਰਾ ਸਥਾਨ ਅਤੇ ਸ਼ਿਵਾਨੀ ਬੀ.ਕਾਮ ਭਾਗ ਦੂਜਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਤੋਂ ਇਲਾਵਾ ਏਕਵੀਰ ਸਿੰਘ, ਜਸ਼ਨਪ੍ਰੀਤ ਕੌਰ, ਕਰਮਨਦੀਪ ਕੌਰ, ਜੈਸਮੀਨ ਕੌਰ, ਮਮਤਾ ਦੇਵੀ, ਗੁਰਸਾਹਿਬ ਕੌਰ ਅਤੇ ਸੌਮਿਆ ਨੇ ਉਤਸ਼ਾਹਪੂਰਵਕ ਭਾਗ ਲਿਆ। ਜੱਜਾਂ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਦੀਪਾਲੀ ਅਰੋੜਾ ਦੁਆਰਾ ਨਿਭਾਈ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਅਵਸਰ ’ਤੇ ਡਾ. ਨਿਰਲੇਪ ਕੌਰ, ਪ੍ਰੋ. ਗੁਰਜਿੰਦਰ ਕੌਰ ਅਤੇ ਪ੍ਰੋ. ਦੀਪਿਕਾ ਰਾਇਚਾਨ ਹਾਜ਼ਰ ਸਨ। ਇਸ ਮੁਕਾਬਲੇ ਦੇ ਆਯੋਜਨ ਵਿੱਚ ਪ੍ਰੋ. ਹੀਨਾ ਰਾਣੀ, ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ. ਨਵਜੋਤ ਸਿੰਘ ਨੇ ਯੋਗਦਾਨ ਪਾਇਆ।

ਇਸ ਮੁਕਾਬਲੇ ਦੇ ਸਫ਼ਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਣਜ ਵਿਭਾਗ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ।

Leave a Reply

Your email address will not be published. Required fields are marked *

error: Content is protected !!