ਪੇਂਡੂ ਇਲਾਕੇ ਵਿੱਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਸ੍ਰੀ ਗੁਰੂ ਨਾਨਕ ਹਸਪਤਾਲ ਕਰਮਸਰ ਰਾੜਾ ਸਾਹਿਬ। 

ਮੇਰਾ ਮੁੱਖ ਮਕਸਦ ਆਪਣੇ ਇਲਾਕੇ ਵਿੱਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨੀਆਂ , ਜਿੱਥੇ ਹਰ ਇੱਕ ਵਿਅਕਤੀ ਆਪਣਾ ਇਲਾਜ ਕਰਾ ਸਕਦਾ ਹੈ — ਡਾ. ਗੁਰਜੀਤ ਸਿੰਘ
ਕਰਮਸਰ ਰਾੜਾ ਸਾਹਿਬ/ ਲੁਧਿਆਣਾ, 13 ਅਕਤੂਬਰ ( ਪ੍ਰੋਫੈਸਰ ਅਵਤਾਰ ਸਿੰਘ ):-ਸ੍ਰੀ ਗੁਰੂ ਨਾਨਕ ਹਸਪਤਾਲ ਕਰਮਸਰ ਰਾੜਾ ਸਾਹਿਬ ਜੋ ਕਿ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਵਧੀਆ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਜੇਕਰ ਇਸ ਇਲਾਕੇ ਦੀ ਗੱਲ ਕੀਤੀ ਜਾਵੇ ਤਾਂ ਇਹ ਇਲਾਕਾ ਵੱਡੇ ਸ਼ਹਿਰਾਂ ਤੋਂ ਵੱਡੀ ਦੂਰੀ ਤੇ ਹੈ, ਕਿਸੇ ਵੀ ਐਮਰਜੈਂਸੀ ਸਮੇਂ ਇਸ ਇਲਾਕੇ ਦੇ ਲੋਕਾਂ ਨੂੰ ਸ਼ਹਿਰ ਵਿੱਚ ਜਾਣਾ ਮੁਸ਼ਕਿਲ ਹੁੰਦਾ ਸੀ। ਉਹਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
                         ਇਸ ਇਲਾਕੇ ਦੇ ਜੰਪਲ ਡਾਕਟਰ ਗੁਰਜੀਤ ਸਿੰਘ ਨੇ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਿਸੇ ਵੱਡੇ ਹਸਪਤਾਲ ਵਿੱਚ ਵੱਡੇ ਪੈਕਜ ਉੱਤੇ ਨੌਕਰੀ ਕਰਨ ਦੀ ਬਜਾਏ ਅਤੇ ਕਿਸੇ ਵੱਡੇ ਸ਼ਹਿਰ ਵਿੱਚ ਹਸਪਤਾਲ ਖੋਲਣ ਦੀ ਬਜਾਏ ਆਪਣੇ ਇਸ ਇਲਾਕੇ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਮੈਂ ਇਸ ਮਹਾਂਪੁਰਸ਼ਾਂ ਦੀ ਧਰਤੀ ਉੱਤੇ ਹੀ ਹਸਪਤਾਲ ਖੋਲ ਕੇ ਲੋਕਾਂ ਦੀ ਸੇਵਾ ਕਰਾਂਗਾ। ਹਸਪਤਾਲ ਵਿੱਚ 24 ਘੰਟੇ ਐਮਰਜਂਸੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕਈ ਸੀਨੀਅਰ ਡਾਕਟਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਤਾਂ ਕਿ ਹਰ ਇੱਕ ਲੋੜਵੰਦ ਵਿਅਕਤੀ ਦਾ ਇਲਾਜ ਹੋ ਸਕੇ। ਸਮੇਂ ਸਮੇਂ ਅਨੁਸਾਰ ਮੁਫਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾਂਦੇ ਹਨ। ਉਹਨਾਂ ਇਹ ਵੀ ਕਿਹਾ ਕਿ ਮੇਰਾ ਮੁੱਖ ਮਕਸਦ ਹਰ ਇੱਕ ਲੋੜਵੰਦ ਵਿਅਕਤੀ ਨੂੰ ਸਿਹਤ ਸਹੂਲਤ ਪ੍ਰਦਾਨ ਕਰਨਾ ਹੈ । ਹੁਣ ਕਿਸੇ ਵੀ ਮਰੀਜ਼ ਨੂੰ ਵੱਡੇ ਸ਼ਹਿਰਾਂ ਵਿੱਚ ਮਹਿੰਗੇ ਇਲਾਜ ਲਈ ਜਾਣ ਦੀ ਲੋੜ ਨਹੀਂ ਹੈ । ਉਹ ਇਸ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਸਕਦਾ ਹੈ। ਕਿਸੇ ਵੀ ਬਿਮਾਰੀ ਦੇ ਇਲਾਜ ਸਬੰਧੀ ਜਾਣਕਾਰੀ ਲਈ ਇਸ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਾਕਟਰ ਗੁਰਜੀਤ ਸਿੰਘ ਬੜੇ ਨਿੱਘੇ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਹਨ। ਉਹਨਾਂ ਦੇ ਇਸ ਸੁਭਾਅ ਕਰਕੇ ਹਰ ਵਿਅਕਤੀ ਉਹਨਾਂ ਦੀ ਪ੍ਰਸ਼ੰਸਾ
ਕਰਦਾ ਹੈ।
                                         ਜੇਕਰ ਇਸ ਇਲਾਕੇ ਦੀ ਗੱਲ ਕੀਤੀ ਜਾਵੇ ਤਾਂ ਇਹ ਇਲਾਕਾ ਮਹਾਨ ਤਪੱਸਵੀ ਸੰਤ ਈਸ਼ਰ ਸਿੰਘ ਜੀ ਮਹਾਰਾਜ ਦੀ ਨਿੱਘੀ ਯਾਦ ਵਿੱਚ ਪ੍ਰਫੁੱਲਤ ਹੋਇਆ ਹੈ। ਇਸ ਕਰਕੇ ਇਹ ਇਲਾਕਾ ਸੰਤ ਈਸ਼ਰ ਸਿੰਘ ਜੀ ਮਹਾਰਾਜ ਜੀ ਦੇ ਨਾਮ ਕਰਕੇ ਕਰਕੇ ਸਾਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ।

Leave a Reply

Your email address will not be published. Required fields are marked *

error: Content is protected !!