ਦੋਰਾਹਾ/ਲੁਧਿਆਣਾ,15 ਅਕਤੂਬਰ ( ਪ੍ਰੋਫੈਸਰ ਅਵਤਾਰ ਸਿੰਘ ):-
ਬੀਤੇ ਦਿਨੀਂ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨਿਵਰਸਿਟੀ, ਚੰਡੀਗੜ੍ਹ ਵੱਲੋਂ ਹੋਈ ਅੰਤਰ ਕਾਲਜ, ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਜੋ ਕਿ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਯੋਜਿਤ ਹੋਈ ਜਿਸ ਵਿੱਚ ਕਾਲਜ ਦੀ ਟੀਮ ਨੇ ਗੋਲਡ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਅਤੇ ਇਸ ਟੀਮ ਦੀ ਕਪਤਾਨੀ ਮਿਸ ਰੀਆ ਨੇ ਕੀਤੀ। ਇਹ ਜਾਣਕਾਰੀ ਦਿੰਦਿਆਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਕੁੱਲ 6 ਟੀਮਾਂ ਨੇ ਭਾਗ ਲਿਆ। ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਸ਼੍ਰੀਮਤੀ ਰੁਪਿੰਦਰ ਕੌਰ ਬਰਾੜ ਐਗਜੈਕਟਿਵ ਮੈਂਬਰ, ਹੋਰ ਮੈਂਬਰ ਸਾਹਿਬਾਨਾਂ ਅਤੇ ਕਾਲਜ ਪਿੰRਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਖਿਡਾਰੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
