ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਐਡਵੋਕੇਟ ਜਸਪ੍ਰੀਤ ਕੌਰ ਪਰਿਵਾਰ ਸਮੇਤ ‘ਆਪ’ ਦਾ ਫੜਿਆ ਪੱਲਾ

ਮੰਤਰੀ ਸੌਂਦ ਨੇ ਸਿਰੋਪਾਓ ਪਾ ਕੇ ਪਤਵੰਤਿਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਸੀਐਮ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ‘ਆਪ’ ਨਾਲ ਜੁੜ ਰਹੇ ਲੋਕ : ਮੰਤਰੀ ਸੌਂਦ

ਖੰਨਾ, 27 ਅਕਤੂਬਰ ( ਪੋ੍ਫੈਸਰ ਅਵਤਾਰ ਸਿੰਘ ):-ਪੰਜਾਬ ਵਿੱਚ ਵਿਕਾਸ ਅਤੇ ਲੋਕ-ਭਲਾਈ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਐਡਵੋਕੇਟ ਜਸਪ੍ਰੀਤ ਕੌਰ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੰਤਰੀ ਸੌਂਦ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਐਡਵੋਕੇਟ ਜਸਪ੍ਰੀਤ ਕੌਰ, ਜੋ ਖੰਨਾ ਬਾਰ ਐਸੋਸੀਏਸ਼ਨ ਦੀ ਐਗਜ਼ੈਕਟਿਵ ਮੈਂਬਰ ਹਨ, ਦੇ ਨਾਲ ਐਡਵੋਕੇਟ ਸੁਖਜੀਤ ਕੌਰ, ਗੁਰਜੀਤ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ, ਚਰਨਜੀਤ ਸਿੰਘ ਅਤੇ ਕੇਸਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਅਤੇ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਲੈ ਕੇ ਜਾਣਾ ਹੈ।

ਲੋਕਾਂ ਦਾ ਭਰੋਸਾ ਹੀ ਸੰਗਠਨ ਦੀ ਤਾਕਤ: ਮੰਤਰੀ ਸੌਂਦ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰਾਂ ਅਤੇ ਲੋਕਾਂ ਦੇ ਭਰੋਸੇ ਵਿੱਚ ਹੁੰਦੀ ਹੈ। ਜਦੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਦੀ ਵਿਚਾਰਧਾਰਾ ਅਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਉਸ ਨਾਲ ਜੁੜਦੇ ਹਨ, ਤਾਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੇ ਤਜਰਬੇ ਅਤੇ ਸਹਿਯੋਗ ਨਾਲ ਇਲਾਕੇ ਵਿੱਚ ਲੋਕ-ਸੇਵਾ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

ਇਸ ਮੌਕੇ ਮਨਰਾਜ ਸੌਂਦ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਓਐੱਸਡੀ ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਪੀਏ ਮਹੇਸ਼ ਕੁਮਾਰ, ਯੂਥ ਵਿੰਗ ਖੰਨਾ ਦੇ ਪ੍ਰਧਾਨ ਅਮਰਿੰਦਰ ਸਿੰਘ ਰੰਧਾਵਾ, ਦਿਲਪ੍ਰੀਤ ਬੈਨੀਪਾਲ ਅਤੇ ‘ਆਪ’ ਦੇ ਨੌਜਵਾਨ ਆਗੂ ਕਰਨ ਵਰਮਾ ਸਮੇਤ ਪਾਰਟੀ ਦੇ ਹੋਰ ਵਰਕਰ ਮੌਜੂਦ ਸਨ।ਇਸ ਤੋਂ ਇਲਾਵਾ ਸਰਪੰਚ ਅੰਮ੍ਰਿਤਪਾਲ ਸਿੰਘ, ਪ੍ਰਧਾਨ ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਸਹੋਤਾ, ਪੰਚ ਉਪਿੰਦਰਪਾਲ ਸਿੰਘ, ਪੰਚ ਹੈਪੀ ਸਿੰਘ, ਰਵੀ ਸਹੋਤਾ ਅਤੇ ਅਮਨਦੀਪ ਸਿੰਘ ਲੇਲ ਵੀ ਹਾਜ਼ਰ ਰਹੇ। ਸਮਾਗਮ ਦੌਰਾਨ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਗਿਆ ਅਤੇ ਇਲਾਕੇ ਦੇ ਵਿਕਾਸ ਤੇ ਲੋਕ-ਭਲਾਈ ਦੇ ਕਾਰਜਾਂ ਲਈ ਮਿਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ।

Leave a Reply

Your email address will not be published. Required fields are marked *

error: Content is protected !!