ਗੁਰੂ ਨਾਨਕ ਸਕੂਲ ਦੋਰਾਹਾ ਦੀਆਂ ਹਾਕੀ ਖਿਡਾਰਨਾਂ ਨੇ ਜ਼ਿਲਾ ਪੱਧਰ ਤੇ ਮਾਰੀਆਂ ਮੱਲਾਂ

ਦੋਰਾਹਾ/ ਲੁਧਿਆਣਾ, 28 ਅਕਤੂਬਰ ( ਪੋ੍ਫੈਸਰ ਅਵਤਾਰ ਸਿੰਘ / ਜਸਕਰਨ ਸਿੰਘ ਭੁਮੱਦੀ ):-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀਆਂ ਹਾਕੀ ਖਿਡਾਰਨਾਂ ਨੇ ਪਿੰਡ ਚਚਰਾੜੀ (ਜਗਰਾਓਂ) ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈਆਂ ਗਈਆਂ 46ਵੀਆਂ ਪ੍ਰਾਈਮਰੀ ਸਕੂਲ ਜ਼ਿਲ੍ਹਾ ਖੇਡਾਂ 2026 ਵਿੱਚ ਚਾਂਦੀ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਸ ਖੇਡ ਮੁਕਾਬਲੇ ਵਿੱਚ ਲੁਧਿਆਣੇ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਨੇ ਭਾਗ ਲਿਆ। ਜਿਸ ਵਿੱਚ ਗੁਰੂ ਨਾਨਕ ਸਕੂਲ, ਦੋਰਾਹਾ ਦੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਡਾਇਰੈਕਟਰ ਰੂਪਿੰਦਰ ਕੌਰ ਬਰਾੜ ਨੇ ਜੇਤੂ ਖਿਡਾਰਨਾਂ ਅਤੇ ਉਨਾਂ ਦੇ ਕੋਚ ਤਲਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਉੱਤੇ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ ਡਾ.ਡੀ.ਪੀ ਠਾਕੁਰ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਬੱਚਿਆਂ ਦੀ ਮਿਹਨਤ ਸਦਕਾ ਹੀ ਅੱਜ ਪੂਰੇ ਜਿਲ੍ਹੇ ਭਰ ਵਿੱਚੋਂ ਸਕੂਲ ਦੀ ਹਾਕੀ ਟੀਮ ਨੇ ਚਾਂਦੀ ਤਮਗਾ ਹਾਸਲ ਕਰਕੇ ਸਕੂਲ ਦਾ ਮਾਨ ਵਧਾਇਆ ਹੈ। ਉਹਨਾਂ ਨੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਇਆ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਬੱਚੇ ਸੂਬਾ ਪੱਧਰ ਅਤੇ ਰਾਸ਼ਟਰੀ ਪੱਧਰ ਉੱਤੇ ਵੀ ਸਕੂਲ ਦਾ ਨਾਮ ਚਮਕਾਉਣਗੇ।

Leave a Reply

Your email address will not be published. Required fields are marked *

error: Content is protected !!