ਜੇ ਅਸੀਂ ਹਰਿਆਣਾ ਨੂੰ ਪਾਣੀ ਦਿੱਤਾ ਹੁੰਦਾ ਤਾਂ ਉਹ ਅੱਜ ਸਾਜੇਡੀ ਮਦਦ ਕਰਦਾ–ਰਵਨੀਤ ਬਿੱਟੂ **ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਨੁਕਸਾਨ ਦੀ ਰਿਪੋਰਟ ਨਹੀਂ ਭੇਜਦੀ, ਕੇਂਦਰ ਮਦਦ ਨਹੀਂ ਕਰ ਸਕਦਾ ਸਮਰਾਲਾ ਦਾਣਾ ਮੰਡੀ ਵਿਖੇ ਚੱਲਦੀ ਰੈਲੀ ਵਿੱਚ ਕਿਹਾ**

ਜੇ ਅਸੀਂ ਹਰਿਆਣਾ ਨੂੰ ਪਾਣੀ ਦਿੱਤਾ ਹੁੰਦਾ ਤਾਂ ਉਹ ਅੱਜ ਸਾਜੇਡੀ ਮਦਦ ਕਰਦਾ–ਰਵਨੀਤ ਬਿੱਟੂ

**ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਨੁਕਸਾਨ ਦੀ ਰਿਪੋਰਟ ਨਹੀਂ ਭੇਜਦੀ, ਕੇਂਦਰ ਮਦਦ ਨਹੀਂ ਕਰ ਸਕਦਾ ਸਮਰਾਲਾ ਦਾਣਾ ਮੰਡੀ ਵਿਖੇ ਚੱਲਦੀ ਰੈਲੀ ਵਿੱਚ ਕਿਹਾ**

ਲੁਧਿਆਣਾ /ਸਮਰਾਲਾ 31 ਅਗਸਤ ( ਪ੍ਰੋਫੈਸਰ ਅਵਤਾਰ ਸਿੰਘ/ ਇੰਦਰਜੀਤ ਸਿੰਘ ਦੈਹਿੜੂ):- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਦੇ ਸਮਰਾਲਾ ਵਿੱਚ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਐਤਵਾਰ ਨੂੰ ਕਿਹਾ ਕਿ ਹੜ੍ਹ ‘ਤੇ ਰਾਜਨੀਤੀ ਕਰਨ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਤੇ ਸੂਬੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਚਿੰਤਾਜਨਕ ਹੈ। ਇਸ ਸਮੇਂ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਕੇਂਦਰ ਤੋਂ ਮਦਦ ਮੰਗਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕੇਂਦਰ ਨਾਲ ਟਕਰਾਅ ਦੀ ਨੀਤੀ ਅਪਣਾ ਰਹੇ ਹਨ। ਇਸ ਨਾਲ ਸੂਬੇ ਨੂੰ ਨੁਕਸਾਨ ਹੋ ਰਿਹਾ ਹੈ। ਕੇਂਦਰੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਨੁਕਸਾਨ ਦੀ ਰਿਪੋਰਟ ਨਹੀਂ ਭੇਜਦੀ, ਕੇਂਦਰ ਮਦਦ ਨਹੀਂ ਕਰ ਸਕਦਾ। ਜੇ ਕੇਂਦਰ ਖੁਦ ਅੱਗੇ ਆਉਂਦਾ ਹੈ, ਤਾਂ ਇਸਨੂੰ ਰਾਜਨੀਤਿਕ ਰੰਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਇਕੱਲੇ ਨਹੀਂ ਜਾਣਾ ਚਾਹੁੰਦੇ, ਤਾਂ ਉਨ੍ਹਾਂ ਨੂੰ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ।ਬਿੱਟੂ ਨੇ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪਾਣੀ ਨੂੰ ਲੈ ਕੇ ਹਰਿਆਣਾ ਨਾਲ ਸਬੰਧ ਵਿਗਾੜ ਦਿੱਤੇ। ਜੇ ਉਸ ਸਮੇਂ ਹਰਿਆਣਾ ਨੂੰ ਪਾਣੀ ਦਿੱਤਾ ਗਿਆ ਹੁੰਦਾ, ਤਾਂ ਅੱਜ ਇਹ ਮਦਦ ਲਈ ਅੱਗੇ ਆਉਂਦਾ।

ਹੜ੍ਹਾਂ ਨਾਲ ਨਜਿੱਠਣ ਲਈ ਮੰਗੇ 60 ਹਜ਼ਾਰ ਕਰੋੜ

ਪੰਜਾਬ ਦੇ ਨੌਂ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਲਪੇਟ ਵਿੱਚ ਹਨ। ਇੱਕ ਪਾਸੇ ਲੋਕਾਂ ਦੇ ਘਰ ਪਾਣੀ ਵਿੱਚ ਡੁੱਬੇ ਹੋਏ ਹਨ। ਦੂਜੇ ਪਾਸੇ ਫਸਲਾਂ ਤਬਾਹ ਹੋ ਗਈਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਪੱਤਰ ਵਿੱਚ ਕਿਹਾ ਕਿ ਹੁਣ ਤੱਕ 1000 ਤੋਂ ਵੱਧ ਪਿੰਡ ਅਤੇ ਲੱਖਾਂ ਲੋਕ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦੋਂ ਕਿ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ। ਹੜ੍ਹ ਦਾ ਸਭ ਤੋਂ ਵੱਧ ਪ੍ਰਭਾਵ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਦੇਖਿਆ ਗਿਆ ਹੈ।

Leave a Reply

Your email address will not be published. Required fields are marked *