ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਇਆ ਗਿਆ”
**ਗੁਰੂ ਨਾਨਕ ਦੇਵ ਜੀ ਦੁਆਰਾ ਦੱਸੇ ਗਏ ਸੱਚ ਦੇ ਮਾਰਗ ਉੱਤੇ ਦ੍ਰਿੜ ਸੰਕਲਪ ਕਰਕੇ ਚੱਲਣ ਦੀ ਲੋੜ ਹੈ –ਡਾ. ਸਰਬਜੀਤ ਸਿੰਘ
ਦੋਰਾਹਾ,13ਨਵੰਬਰ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਨਾਲ਼ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ ਦੀ ਸਰਪ੍ਰਸਤੀ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ‑ਭਾਵਨਾ ਨਾਲ਼ ਮਨਾਇਆ ਗਿਆ। ਸਮਾਗਮ ਦੇ ਕਨਵੀਨਰ ਪ੍ਰੋ. ਰਣਜੀਤ ਕੌਰ ਅਤੇ ਸਹਿ-ਕਨਵੀਨਰ ਪ੍ਰੋ. ਗੁਰਜਿੰਦਰ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਸੇਵਾਮੁਕਤ ਪ੍ਰੋਫ਼ੈਸਰ ਡਾ. ਸਰਬਜੀਤ ਸਿੰਘ, ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਅਵਸਰ ’ਤੇ ਕਾਲਜ ਦੇ ਡਾ. ਈਸ਼ਵਰ ਸਿੰਘ ਯਾਦਗਾਰੀ ਹਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਪ੍ਰੋ. ਰਾਮਪਾਲ ਬੰਗਾ ਦੀ ਅਗਵਾਈ ਹੇਠ ਰਸਭਿੰਨਾ ਸ਼ਬਦ ਗਾਇਨ ਕਰ ਕੇ ਸਰੋਤਿਆਂ ਨੂੰ ਮੰਤਰ‑ਮੁਗਧ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਾਰਿਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼‑ਪੁਰਬ ਦੀ ਵਧਾਈ ਦਿੰਦਿਆਂ ਮੁੱਖ ਵਕਤਾ ਦਾ ਰਸਮੀਂ ਸਵਾਗਤ ਕੀਤਾ। ਇਸ ਮੌਕੇ ਮੁੱਖ ਵਕਤਾ ਡਾ. ਸਰਬਜੀਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਗੁਰਮਤਿ ਦਰਸ਼ਨ ਸੰਬੰਧੀ ਆਪਣੇ ਵਡਮੁੱਲੇ ਵਿਚਾਰ ਵਿਦਿਆਰਥੀਆਂ ਨਾਲ਼ ਸਾਂਝੇ ਕੀਤੇ। ਉਨ੍ਹਾਂ ਨੇ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੁਆਰਾ ਦੱਸੇ ਗਏ ਸੱਚ ਦੇ ਮਾਰਗ ਉੱਤੇ ਦ੍ਰਿੜ ਸੰਕਲਪ ਕਰਕੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਅੰਦਰ ਗੁਰਬਾਣੀ ਅਤੇ ਗੁਰਸਿੱਖੀ ਸਰੂਪ ਪ੍ਰਤੀ ਲਗਨ ਪੈਦਾ ਕਰਨ ਹਿੱਤ ਕਰਵਾਏ ਗਏ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਵੱਲੋਂ ਮੁੱਖ ਵਕਤਾ ਡਾ. ਸਰਬਜੀਤ ਸਿੰਘ ਨੂੰ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਵਲੋਂ ਹੀ ਤਿਆਰ ਕੀਤਾ ਗਿਆ ‘ਸਾਂਝਾਲੰਗਰ’ ਵਰਤਾਇਆ ਗਿਆ। ਸਮਾਗਮ ਵਿਚ ਸਮੂਹ ਟੀਚਿੰਗ ਅਤੇ ਨਾਨ‑ਟੀਚਿੰਗ ਸਟਾਫ਼ ਮੈਬਰਾਂ ਅਤੇ ਵਿਦਿਆਰਥੀਆਂ ਨੇ ਪੂਰਨ ਉਤਸ਼ਾਹ ਨਾਲ ਹਿੱਸਾ ਲਿਆ। ਅੰਤ ਵਿੱਚ ਕਾਲਜ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ ਨੇ ਗੁਰੂ ਨਾਨਕ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸਭ ਦਾ ਧੰਨਵਾਦ ਕੀਤਾ। ਮੰਚ-ਸੰਚਾਲਨ ਦੀ ਭੂਮਿਕਾ ਡਾ. ਨਿਰਲੇਪ ਕੌਰ, ਪ੍ਰੋ. ਜਗਰੂਪ ਸਿੰਘ ਅਤੇ ਡਾ. ਗੁਰਪ੍ਰੀਤ ਸਿੰਘ ਨੇ ਬਾਖ਼ੂਬੀ ਨਿਭਾਈ।
ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ, ਸ. ਰਵਿੰਦਰ ਸਿੰਘ ਮਲਹਾਂਸ, ਸ. ਜੋਗਿੰਦਰ ਸਿੰਘ ਓਬਰਾਏ, ਸ. ਭੁਪਿੰਦਰ ਸਿੰਘ ਓਬਰਾਏ, ਸ. ਹਰਜੀਵਨ ਪਾਲ ਸਿੰਘ ਗਿੱਲ, ਸਾਬਕਾ ਪ੍ਰਿੰਸੀਪਲ ਡਾ. ਨਿਰੰਦਰ ਸਿੰਘ ਸਿੱਧੂ, ਪ੍ਰਿੰਸੀਪਲ ਡਾ. ਡੀ ਪੀ ਠਾਕੁਰ, ਸ. ਰਾਜਵਿੰਦਰ ਸਿੰਘ ਮਾਂਗਟ, ਕਰਨਲ ਐੱਚ ਐੱਸ ਕਾਹਲੋਂ, ਸ਼੍ਰੀ ਮਤੀ. ਸਮਿਤਾ ਕੌਰ, ਪ੍ਰੋ. ਐੱਮ ਐੱਸ ਭੰਡਾਰੀ, ਸ਼੍ਰੀ ਸੁਖਪਾਲ ਸਿੰਘ ਧਾਰਨੀ, ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਡੀ. ਐੱਸ. ਗੁਸਾਈਂ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਪ੍ਰਿੰਸੀਪਲ ਮਨਵਿੰਦਰ ਸਿੰਘ, ਡਾ. ਜੇ. ਐੱਲ. ਆਨੰਦ, ਸ. ਇੰਦਰਜੀਤ ਕਾਲਾ,ਬੈਂਕ ਆਫ਼ ਇੰਡੀਆ ਤੋਂ ਸ਼੍ਰੀਮਤੀ ਸੁਖਦੀਪ ਕੌਰ, ਸ਼੍ਰੀਮਤੀ ਨਲਿਨੀ ਗੁਸਾਈਂ ਅਤੇ ਬਿਕਰਮ ਸਿੰਘ ਕੱਦੋਂ ਉਚੇਚੇ ਤੌਰ ’ਤੇ ਹਾਜ਼ਰ ਸਨ।
ਇਸ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।
