• Wed. Mar 18th, 2026

PEHLIKHABAR24X7

देश की धड़कन

ਵਿਦਿਆਰਥੀਆਂ ਨੂੰ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ-ਕਾਮਨਾਵਾਂ –ਹਰਪ੍ਰਤਾਪ ਸਿੰਘ ਬਰਾੜ/ਰੂਪਿੰਦਰ ਕੌਰ ਬਰਾੜ

ByPehliKhabarNews

Feb 14, 2026

ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਵਿਦਾਇਗੀ ਪਾਰਟੀ ਦਾ ਕੀਤਾ ਗਿਆ ਆਯੋਜਨ

–ਜ਼ਿੰਦਗੀ ਵਿੱਚ ਆਉਣ ਵਾਲੀਆਂ ਚੁਣੌਤੀਆਂ ਨੂੰ ਖਿੜੇ-ਮੱਥੇ ਸਵੀਕਾਰ ਕਰਦੇ ਹੋਏ ਆਪਣੇ ਮੁਕਾਮ ਨੂੰ ਹਾਸਿਲ ਕਰਨਾ ਚਾਹੀਦਾ ਹੈ–ਡਾ. ਡੀ. ਪੀ.ਠਾਕੁਰ

ਦੋਰਾਹਾ ,13 ਫਰਵਰੀ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਮਿਤੀ 12 ਫਰਵਰੀ, 2026 ਨੂੰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਵਿਦਾਇਗੀ ਸਮਾਰੋਹ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਪਵਿੱਤਰਪਾਲ ਸਿੰਘ ਪਾਂਗਲੀ ਜੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਗਿਆਰਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਸਵਾਗਤੀ ਭਾਸ਼ਣ ਦੁਆਰਾ ਕੀਤੀ ਗਈ। ਇਸ ਮੌਕੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਵਿੱਚ ਮਿਸ ਫੇਅਰਵੈੱਲ ਅਤੇ ਮਿਸਟਰ ਫੇਅਰਵੈੱਲ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਬਾਰਵੀਂ ਦੇ ਅਰਸ਼ਦੀਪ ਸਿੰਘ ਗੁਰਮ (ਮੈਡੀਕਲ) ਨੂੰ ਮਿਸਟਰ ਫੇਅਰਵੈੱਲ ਅਤੇ ਹਰਮਨ ਮੁੰਡੀ (ਮੈਡੀਕਲ) ਨੂੰ ਮਿਸ ਫੇਅਰਵੈੱਲ ਦੇ ਖਿਤਾਬ ਨਾਲ਼ ਨਵਾਜਿਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮਹਿਮਾਨ ਪਵਿੱਤਰਪਾਲ ਸਿੰਘ ਪਾਂਗਲੀ ਨੇ ਆਪਣੇ ਸਕੂਲ ਸਮੇਂ ਨੂੰ ਯਾਦ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ਼ ਹੀ ਉਹਨਾਂ ਨੇ ਖੇਤੀਬਾੜੀ ਨਾਲ਼ ਸੰਬੰਧਿਤ ਵਿਗਿਆਨਿਕ ਖੋਜਾਂ ਬਾਰੇ ਦੱਸਿਆ ਅਤੇ ਉਚੇਰੀ ਸਿੱਖਿਆ ਵਾਸਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ, ਤਾਂ ਜੋ ਪੜ੍ਹਾਈ ਦੇ ਨਾਲ਼-ਨਾਲ਼ ਵਿਦਿਆਰਥੀ ਆਪਣੇ ਆਉਣ ਵਾਲ਼ੇ ਜੀਵਨ ਵਿੱਚ ਵੀ ਸਫ਼ਲ ਹੋ ਸਕਣ।ਸਕੂਲ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਕਾਰਜਕਾਰੀ ਪ੍ਰਬੰਧਕ ਰੂਪਿੰਦਰ ਕੌਰ ਬਰਾੜ ਨੇ ਆਪਣੇ ਰੁਝੇਵਿਆਂ ਕਾਰਨ ਵਿਦਾਇਗੀ ਸਮਾਰੋਹ ਵਿੱਚ ਗੈਰ-ਹਾਜ਼ਰੀ ਦੇ ਬਾਵਜੂਦ ਵੀ ਵਿਦਿਆਰਥੀਆਂ ਨੂੰ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਦੇ ਸਫ਼ਲ ਅਤੇ ਉੱਜਵਲ ਭਵਿੱਖ ਦੀ ਕਾਮਨਾ ਦਾ ਸੰਦੇਸ਼ ਭੇਜਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ, ਕਾਲਜ ਪ੍ਰੋਫ਼ੈਸਰ ਹਰਪ੍ਰੀਤ ਕੌਰ ਅਤੇ ਪ੍ਰੋਫ਼ੈਸਰ ਦੀਪਾਲੀ ਹਾਜ਼ਰ ਸਨ। ਸਕੂਲ ਪ੍ਰਿੰਸੀਪਲ ਡਾ ਡੀ.ਪੀ.ਠਾਕੁਰ ਨੇ ਵਿਦਿਆਰਥੀਆਂ ਨੂੰ ਸ਼ੁਭ-ਕਾਮਨਾਵਾਂ ਦਿੰਦੇ ਹੋਏ ਸਕਾਰਾਤਮਕ ਸੋਚ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ਼ ਹੀ ਉਹਨਾਂ ਨੇ ਕਿਹਾ ਕਿ ਜ਼ਿੰਦਗੀ ਵਿੱਚ ਆਉਣ ਵਾਲੀਆਂ ਚੁਣੌਤੀਆਂ ਨੂੰ ਖਿੜੇ-ਮੱਥੇ ਸਵੀਕਾਰ ਕਰਦੇ ਹੋਏ ਆਪਣੇ ਮੁਕਾਮ ਨੂੰ ਹਾਸਿਲ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *