ਆਰਥਿਕ ਸੁਰੱਖਿਆ ਲਈ ਸਹੀ ਨਿਵੇਸ਼ ਬਹੁਤ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਵਿੱਤੀ ਯੋਜਨਾਵਾਂ ਬਣਾਉਣ ਦੀ ਆਦਤ ਪਾਉਣੀ ਚਾਹੀਦੀ ਹੈ –ਪਿ੍ੰਸੀਪਲ ਡਾ. ਗਗਨਦੀਪ ਸਿੰਘ

ਮਾਤਾ ਗੰਗਾ ਖਾਲਸਾ ਕਾਲਜ ਕੋਟਾਂ ਵਿੱਚ “ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ” ਦਾ ਆਯੋਜਨ

ਬੀਜਾ /ਖੰਨਾਂ ,13 ਫਰਵਰੀ ( ਪ੍ਰੋਫੈਸਰ ਅਵਤਾਰ ਸਿੰਘ ):-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ( ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਅਰਥ ਸ਼ਾਸਤਰ ਅਤੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਅਤੇ ਨਿਵੇਸ਼ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ “ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ” ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸੁਰੱਖਿਅਤ ਅਤੇ ਸੋਚ-ਵਿਚਾਰ ਨਾਲ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ‘ਤੇ ਮੁੱਖ ਵਕਤਾ ਵਜੋਂ ਸ਼੍ਰੀ ਕੁਲਦੀਪ ਗਾਂਧੀ(ਸੈਬੀ ਸਮਾਰਟ ਅਤੇ ਐੱਨ. ਸੀ.ਐੇਫ.ਈ. ਟ੍ਰੇਨਰ)ਅਤੇ ਸ਼੍ਰੀ ਪ੍ਰਦੀਪ ਕੁਮਾਰ ਨੇ ਸ਼ਿਰਕਤ ਕੀਤੀ । ਸ਼੍ਰੀ ਕੁਲਦੀਪ ਗਾਂਧੀ ਜੀ ਨੇ ਸਟਾਕ ਮਾਰਕੀਟ, ਮਿਊਚੁਅਲ ਫੰਡ, ਸਿਸਟਮੈਟਿਕ ਇਨਵੈਸਟਮੈਂਟ ਪਲਾਨ (SIP), ਡਿਜ਼ਿਟਲ ਧੋਖਾਧੜੀ ਤੋਂ ਬਚਾਅ ਅਤੇ ਸਰਕਾਰੀ ਨਿਵੇਸ਼ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਿਵੇਸ਼ ਕਰਨ ਤੋਂ ਪਹਿਲਾਂ ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਠੱਗੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ।

                              ਪ੍ਰੋਗਰਾਮ ਦੌਰਾਨ ਪ੍ਰਸ਼ਨ-ਉੱਤਰ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਨਿਵੇਸ਼ ਵਿਕਲਪਾਂ ਬਾਰੇ ਆਪਣੇ ਸੰਦੇਹ ਦੂਰ ਕੀਤੇ । ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਨੂੰ ਬਹੁਤ ਹੀ ਲਾਭਕਾਰੀ ਅਤੇ ਜਾਣਕਾਰੀਪੂਰਨ ਕਰਾਰ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਰਥਿਕ ਸੁਰੱਖਿਆ ਲਈ ਸਹੀ ਨਿਵੇਸ਼ ਬਹੁਤ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਵਿੱਤੀ ਯੋਜਨਾਵਾਂ ਬਣਾਉਣ ਦੀ ਆਦਤ ਪਾਉਣ ਲਈ ਪ੍ਰੇਰਿਤ ਕੀਤਾ । ਅੰਤ ਵਿੱਚ ਕਾਲਜ ਸਮੂਹ ਸਟਾਫ਼ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ ਗਿਆ ।

Leave a Reply

Your email address will not be published. Required fields are marked *

error: Content is protected !!