• Wed. Mar 18th, 2026

PEHLIKHABAR24X7

देश की धड़कन

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਕੁਦਰਤੀ ਰੰਗਾਂ ਨਾਲ਼ ‘ਗਰੀਨ ਹੋਲੀ’ ਮਨਾਈ ਗਈ

ByPehliKhabarNews

Mar 7, 2026

ਦੋਰਾਹਾ/ਲੁਧਿਆਣਾ, 07ਮਾਰਚ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਐੱਨ ਐੱਸ ਐੱਸ ਯੂਨਿਟ ਅਤੇ ਈਕੋ ਕਲੱਬ ਵੱਲੋਂ ਸਾਂਝੇ ਤੌਰ ’ਤੇ ਹੋਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਸਟਾਫ਼, ਨਾਨ‑ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਅਤੇ ਸਿਹਤ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਕਾਲਜ ਵਿੱਚ ਰਸਾਇਣ ਮੁਕਤ ਜੈਵਿਕ ਅਤੇ ਕੁਦਰਤੀ ਰੰਗਾਂ ਨਾਲ਼ ਹੋਲੀ ਮਨਾਉਣ ਦਾ ਉਪਰਾਲਾ ਕੀਤਾ। ਇਸ ਅਵਸਰ ’ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਉਚੇਚੇ ਤੌਰ ’ਤੇ ਵਿਦਿਆਰਥੀਆਂ ਨਾਲ਼ ਹੋਲੀ ਮਨਾਉਂਦਿਆਂ ਇਸ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਰੰਗਾਂ ਦਾ ਇਹ ਤਿਉਹਾਰ ਮਨਾਉਂਦਿਆਂ ਰਸਾਇਣਕ ਰੰਗਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ। ਇਸ ਗਤੀਵਿਧੀ ਦੇ ਆਯੋਜਨ ਵਿੱਚ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾਂ, ਪ੍ਰੋ. ਦੀਪਾਲੀ ਅਰੋੜਾ, ਡਾ. ਸੋਮਪਾਲ ਹੀਰਾ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ (ਕਾਮਰਸ) ਅਤੇ ਡਾ. ਕਰਮਜੀਤ ਸਿੰਘ ਨੇ ਯੋਗਦਾਨ ਪਾਇਆ।

ਇਸ ਗਤੀਵਿਧੀ ਦੇ ਸਫ਼ਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Leave a Reply

Your email address will not be published. Required fields are marked *