ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ

**ਵਿਦਿਆਰਥੀਆਂ ਨੂੰ ਰੰਗਮੰਚ ਨਾਲ਼ ਜੋੜਦਿਆਂ ਡਾ. ਸੋਮਪਾਲ ਨੇ ਨਾਟਕ ਭਾਸ਼ਾ ਵਹਿੰਦਾ ਦਰਿਆ ਦੇ ਕੁਝ ਦ੍ਰਿਸ਼ਾਂ ਦੀ ਪੇਸ਼ਕਾਰੀ ਕਰਕੇ ਵਿਖਾਈ ਅਤੇ ਅਦਾਕਾਰੀ ਦੇ ਮੂਲ ਨੁਕਤੇ ਸਾਂਝੇ ਕੀਤੇ।

**ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਾਹਿਤਕ ਸਰਗਰਮੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

ਲੁਧਿਆਣਾ/ਦੋਰਾਹਾ, 28 ਮਾਰਚ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸੋਮਪਾਲ ਹੀਰਾ ਨੇ ਵਿਦਿਆਰਥੀਆਂ ਨੂੰ ਰੰਗਮੰਚ ਦੇ ਇਤਿਹਾਸ ਅਤੇ ਮਹੱਤਵ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਰੰਗਮੰਚ ਨਾਲ਼ ਜੋੜਦਿਆਂ ਡਾ. ਸੋਮਪਾਲ ਨੇ ਨਾਟਕ ਭਾਸ਼ਾ ਵਹਿੰਦਾ ਦਰਿਆ ਦੇ ਕੁਝ ਦ੍ਰਿਸ਼ਾਂ ਦੀ ਪੇਸ਼ਕਾਰੀ ਕਰਕੇ ਵਿਖਾਈ ਅਤੇ ਅਦਾਕਾਰੀ ਦੇ ਮੂਲ ਨੁਕਤੇ ਸਾਂਝੇ ਕੀਤੇ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਾਹਿਤਕ ਸਰਗਰਮੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਅੰਤ ਵਿੱਚ ਡਾ. ਗੁਰਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਗਤੀਵਿਧੀ ਦੇ ਆਯੋਜਨ ਵਿੱਚ ਡਾ. ਸੋਮਪਾਲ ਹੀਰਾ, ਡਾ. ਗੁਰਪ੍ਰੀਤ ਸਿੰਘ ਅਤੇ ਪ੍ਰੋ. ਹਰਪ੍ਰੀਤ ਕੌਰ ਕਾਹਲੋਂ ਨੇ ਯੋਗਦਾਨ ਪਾਇਆ। ਇਸ ਮੋਕੇ ਤੇ ਡਾ. ਮਨੋਜ ਕੁਮਾਰ ਚੌਧਰੀ ਅਤੇ ਪ੍ਰੋ. ਨਵਨੀਤ ਕੌਰ ਹਾਜ਼ਰ ਸਨ।

ਇਸ ਗਤੀਵਿਧੀ ਦੇ ਸਫ਼ਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸੰਬੰਧਿਤ ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Leave a Reply

Your email address will not be published. Required fields are marked *

error: Content is protected !!