• Thu. Apr 16th, 2026

PEHLIKHABAR24X7

देश की धड़कन

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਤਹਿਸੀਲ ਪਾਇਲ ਦਾ ਪਟਵਾਰੀ ਰੰਗੇ ਹੱਥੀਂ ਕਾਬੂ

ByPehliKhabarNews

Apr 16, 2026

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ, 16 ਅਪ੍ਰੈਲ ( ਪ੍ਰੋਫੈਸਰ ਅਵਤਾਰ ਸਿੰਘ ‌):-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ।

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *