ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਵੱਡੀ ਸਹੂਲਤ : SDM ਸਵਾਤੀ ਟਿਵਾਣਾ

*ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾਂ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ*

*ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜੋੜਨ ਦੇ ਨਿਰਦੇਸ਼*

 

ਖੰਨਾਂ/ਲੁਧਿਆਣਾ, 17 ਅਪ੍ਰੈਲ ( ਪ੍ਰੋਫੈਸਰ ਅਵਤਾਰ ਸਿੰਘ ):-ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਸ਼ੁੱਕਰਵਾਰ ਨੂੰ ਦਫਤਰ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਮਾਨੂੰਪੁਰ ਅਤੇ ਖੰਨਾ, ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਨਾਲ ਰਿਵਿਊ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਵੀ ਮੌਜੂਦ ਸਨ।

ਐਸ.ਡੀ.ਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਜਿਸ ਅਧੀਨ ਹਰ ਯੋਗ ਲਾਭ ਪਰਿਵਾਰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਖੇ ਜਾ ਕੇ 10 ਲੱਖ ਤੱਕ ਸਲਾਨਾ ਇਲਾਜ ਦੀ ਸੁਵਿਧਾ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਨੇੜਲੇ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਸਿਹਤ ਬੀਮਾ ਕਾਰਡ ਬਿਲਕੁਲ ਮੁਫਤ ਬਣਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਦਿੱਤੇ ਸ਼ਡਿਊਲ ਅਨੁਸਾਰ ਪਿੰਡਾਂ ਵਿੱਚ ਕੈਂਪ ਲਗਾ ਕੇ ਵੀ ਇਹ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਪਰਿਵਾਰ ਲਈ ਸਲਾਨਾ 10 ਲੱਖ ਰੁਪਏ ਦੇ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੇੜੇ ਦੇ ਸੀ.ਐਸ.ਸੀ ਸੈਂਟਰ ‘ਤੇ ਜਾਂ ਲੱਗ ਰਹੇ ਕੈਂਪਾਂ ਵਿੱਚ ਜਾ ਕੇ ਆਪਣੇ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਰਜਿਸਟਰੇਸ਼ਨ ਜਰੂਰ ਕਰਵਾਈ ਜਾਵੇ।

ਸਵਾਤੀ ਟਿਵਾਣਾ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਦੀ ਸਿਹਤ ਬੀਮਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਕਰਵਾਈ ਜਾਵੇ।

Leave a Reply

Your email address will not be published. Required fields are marked *

error: Content is protected !!